350 ਮਰੀਜ਼ਾਂ ਦੀ ਕੀਤੀ ਜਾਂਚ, 150 ਮਰੀਜ਼ਾਂ ਨੂੰ ਐਨਕਾਂ ਤਕਸੀਮ, 40 ਮਰੀਜ਼ਾਂ ਦੀ ਆਪਰੇਸ਼ਨ ਲਈ ਹੋਈ ਚੋਣ
ਪੱਟੀ, 28 ਜਨਵਰੀ, ਰਣਜੀਤ ਸਿੰਘ ਮਾਹਲਾ
ਹਰ ਔਖੀ ਘੜੀ ਵੇਲੇ ਲੋੜਵੰਦਾਂ ਲਈ ਸਭ ਤੋਂ ਮੋਹਰੀ ਹੋ ਕੇ ਨਿਸ਼ਕਾਮ ਸੇਵਾ ਕਾਰਜ ਨਿਭਾਉਣ ਵਾਲੇ ਕੌਮਾਂਤਰੀ ਪੱਧਰ ਦੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਓਬਰਾਏ ਵੱਲੋਂ ਮਾਨਵਤਾ ਨੂੰ ਸਮਰਪਿਤ ਕੀਤੇ ਜਾ ਰਹੇ ਕਾਰਜਾਂ ਤਹਿਤ ਟਰੱਸਟ ਵੱਲੋਂ ਪਿੰਡ ਨਦੋਹਰ ਦੀ ਸੰਗਤ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਪਿੰਡ ਦੇ ਗੁਰਦੁਆਰਾ ਨਾਮ ਜਪੋ ਸਾਹਿਬ ਵਿਖੇ ਲਗਾਇਆ ਗਿਆ। ਜਿਸ ਦੌਰਾਨ 350 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਟਰੱਸਟ ਦੀ ਤਰਨਤਾਰਨ ਇਕਾਈ ਦੇ ਪ੍ਰਧਾਨ ਪ੍ਰਿੰਸ ਧੁੰਨਾ ਨੇ ਦੱਸਿਆ ਕਿ ਡਾਕਟਰ ਓਬਰਾਏ ਦਾ ਨਾਮ ਕਿਸੇ ਜਾਣ ਪਹਿਚਾਣ ਦਾ ਮੁਥਾਜ ਨਹੀਂ ਹੈ ਅੱਜ ਉਨ੍ਹਾਂ ਦੀ ਅਗਵਾਈ ਹੇਠ 621 ਵਾਂ ਅੱਖਾਂ ਦਾ ਕੈਂਪ ਪਿੰਡ ਨਦੋਹਰ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਜਿਸ ਦੌਰਾਨ ਮਰੀਜ਼ਾਂ ਦਾ ਚੈੱਕਅਪ ਲੁਧਿਆਣੇ ਦੇ ਮਸ਼ਹੂਰ ਹਸਪਤਾਲ ਸ਼ੰਕਰਾ ਆਈ ਕੇਅਰ ਦੇ ਡਾਕਟਰਾਂ ਵੱਲੋਂ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕੈਂਪ ਦੌਰਾਨ 350 ਮਰੀਜ਼ਾਂ ਨੇ ਆਪਣਾ ਚੈੱਕਅਪ ਕਰਵਾਇਆ। 150 ਲੋੜਵੰਦ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ, ਦਵਾਈਆਂ ਤਕਸੀਮ ਕਰਨ ਤੋਂ ਇਲਾਵਾ 40 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ ਹਨ। ਜਿਹਨਾਂ ਨੂੰ ਮੌਕੇ ਤੇ ਹੀ ਬੱਸ ਰਾਹੀਂ ਹਸਪਤਾਲ ਲਈ ਰਵਾਨਾ ਕਰ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰੈੱਸ ਸਕੱਤਰ ਕੇ ਪੀ ਗਿੱਲ ਨੇ ਦੱਸਿਆ ਕਿ ਟਰੱਸਟ ਵੱਲੋਂ ਲਗਾਤਾਰ ਜਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਜਿਸਦਾ ਇਲਾਕੇ ਦੇ ਲੋਕ ਭਰਪੂਰ ਲਾਹਾ ਪ੍ਰਾਪਤ ਕਰ ਰਹੇ ਹਨ ਉਹਨਾ ਦੱਸਿਆ ਕਿ ਏਸੇ ਤਰ੍ਹਾਂ 8 ਫਰਵਰੀ ਦਿਨ ਵੀਰਵਾਰ ਨੂੰ ਸ਼ਹੀਦ ਬਾਬਾ ਭੂਪ ਸਿੰਘ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਪਿੰਡ ਬਾਹਮਣੀ ਵਾਲਾ ਵਿਖੇ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਲੋੜਵੰਦ ਮਰੀਜ਼ ਇਸ ਕੈਂਪ ਚ ਚੈੱਕਅਪ ਕਰਵਾ ਸਕਦੇ ਹਨ । ਅਖ਼ੀਰ ਵਿੱਚ ਟਰੱਸਟ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ ਪਿੰਡ ਨਦੋਹਰ ਦੀ ਸਮੂਹ ਟੀਮ ਨਗਰ ਨਿਵਾਸੀ ਅਤੇ ਡਾਕਟਰਾਂ ਦੀ ਟੀਮ ਦਾ ਕੈਂਪ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ । ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ ਕਨੇਡਾ, ਜਸਵੰਤ ਸਿੰਘ, ਵਾਈਸ ਪ੍ਰਧਾਨ ਵਿਸ਼ਾਲ ਸੂਦ, ਕੇ ਪੀ ਗਿੱਲ,ਸਖਦੇਵ ਸਿੰਘ,ਪਰਮਜੀਤ ਸਿੰਘ,ਗੁਰਭੇਜ ਸਿੰਘ,ਗੁਰਵੀਰ ਸਿੰਘ,ਅਰਮਾਨਪਰੀਤ ਸਿੰਘ,ਜਗਰੂਪ ਸਿੰਘ,ਗੁਰਪਾਲ ਸਿੰਘ, ਹਰਪ੍ਰੀਤ ਸਿੰਘ,ਕੁਲਵੰਤ ਸਿੰਘ,ਮਲਕੀਤ ਸਿੰਘ, ਸਾਹਿਬ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।
Hi, i think that i saw you visited my web site thus i came to ?eturn the favor I am attempting to find things to improve my web site!I suppose its ok to use some of your ideas!!