ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾ ਵਿੱਚਕਾਰ ਹੋਇਆ ਮੁਕਾਬਲਾ
ਤਰਨਤਾਰਨ, 28 ਨਵੰਬਰ ਗੁਰਪ੍ਰੀਤ ਸਿੰਘ ਕੱਦ ਗਿੱਲ
ਪੰਜਾਬ ਵਿੱਚ ਇੱਕ ਵਾਰ ਫਿਰ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਮੁਕਾਬਲਾ ਜ਼ਿਲ੍ਹਾ ਤਰਨਤਾਰਨ ਦੀ ਤਹਿਸੀਲ ਪੱਟੀ ਦੇ ਪਿੰਡ ਪਰਿੰਗੜੀ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਦੋ ਬਦਮਾਸ਼ ਲੁੱਟ-ਖੋਹ ਕਰਕੇ ਭੱਜ ਰਹੇ ਸਨ ਤਾਂ ਪੁਲਿਸ ਨੇ ਬਦਮਾਸ਼ਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ‘ਤੇ ਬਦਮਾਸ਼ਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਜਾਨ ਬੱਚ ਗਈ ਕਿਉਂਕਿ ਗੋਲੀ ਪੁਲਿਸ ਮੁਲਾਜ਼ਮ ਦੀ ਪੱਗ ਦੇ ਉੱਪਰੋਂ ਲੰਘ ਗਈ। ਇਸ ਦੌਰਾਨ ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀ ਬਦਮਾਸ਼ਾਂ ‘ਤੇ ਗੋਲੀ ਚਲਾ ਦਿੱਤੀਆਂ ਜਿਸ ਕਾਰਨ ਅੰਗਰੇਜ਼ ਸਿੰਘ ਨਾਮਕ ਬਦਮਾਸ਼ ਦੀ ਲੱਤ ‘ਚ ਗੋਲੀ ਲੱਗ ਗਈ ਅਤੇ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।