ਦਾਸੂਵਾਲ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਦਲਜੀਤ ਸਿੰਘ ਬੱਬਰ ਅਨੇਕਾਂ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਿਲ
ਸਰਪੰਚ ਸਾਰਜ ਸਿੰਘ ਦਾਸੂਵਾਲ ਦੀ ਪ੍ਰੇਰਨਾ ਸਦਕਾ ਹੋਈ ਵੱਡੀ ਸ਼ਮੂਲੀਅਤ
ਖੇਮਕਰਨ, 16 ਜਨਵਰੀ, ਗੁਰਕੀਰਤ ਸਿੰਘ ਸਕੱਤਰਾ
ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਦਾਸੂਵਾਲ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਨਾਮਵਰ ਆਗੂ ਸਰਪੰਚ ਦਲਜੀਤ ਸਿੰਘ ਬੱਬਰ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਨੂੰ ਸਾਬਕਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਜੀ ਆਇਆ ਆਖਿਆ। ਸਰਪੰਚ ਸਾਰਜ ਸਿੰਘ ਦਾਸੂਵਾਲ ਦੀ ਪ੍ਰੇਰਨਾ ਸਦਕਾ ਹੋਈ ਇਸ ਸ਼ਮੂਲੀਅਤ ਵਿੱਚ ਕਾਂਗਰਸ ਪਾਰਟੀ ਅੰਦਰ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦੇ ਨਾਮ ਸਰਪੰਚ ਦਲਜੀਤ ਸਿੰਘ ਬੱਬਰ, ਸਤਨਾਮ ਸਿੰਘ ਬੱਬਰ, ਅਮਿਤਾਜ ਸਿੰਘ ਬੱਬਰ ਮਹਿਲ ਸਿੰਘ ਮੈਂਬਰ, ਨਿਰਮਲ ਸਿੰਘ, ਸਵਰਨ ਸਿੰਘ, ਅਮਰਜੀਤ ਸਿੰਘ ਮੈਂਬਰ, ਦਿਲਬਾਗ ਸਿੰਘ, ਮਨਜੀਤ ਸਿੰਘ, ਮੱਖਣ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਦਲਬੀਰ ਸਿੰਘ, ਹੀਰਾ ਸਿੰਘ ਜਗਤਾਰ ਸਿੰਘ ਸੁਖਦੇਵ ਸਿੰਘ, ਗੁਰਦੇਵ ਸਿੰਘ, ਹੀਰਾ ਸਿੰਘ, ਹਰਪਾਲ ਸਿੰਘ, ਮਨਜਿੰਦਰ ਸਿੰਘ, ਡਾਕਟਰ ਬਲਜੀਤ ਸਿੰਘ, ਹਰਭਜਨ ਸਿੰਘ, ਲੱਖਾ ਸਿੰਘ, ਜਰਨੈਲ ਸਿੰਘ, ਰਾਮ ਸਿੰਘ, ਗੁਰਮੇਤ ਸਿੰਘ, ਜਗਦੀਪ ਸਿੰਘ, ਸੋਹਲ ਸਾਹਬ ਸੰਤੋਖ ਸਿੰਘ, ਗੁਰਵਿੰਦਰ ਸਿੰਘ ਆਦਿ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਹਲਕਾ ਖੇਮਕਰਨ ਤੋਂ ਪਾਰਟੀ ਨੂੰ ਇੱਕ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦਾ ਪੂਰੀ ਤਰ੍ਹਾਂ ਨਾਲ ਸਫਾਇਆ ਹੋ ਚੁੱਕਾ ਹੈ ਅਤੇ ਲੋਕ ਭਵਿੱਖ ਵਿੱਚ ਕਦੇ ਵੀ ਅਕਾਲੀ ਦਲ ਨੂੰ ਮੂੰਹ ਨਹੀਂ ਲਗਾਉਣਗੇ। ਭੁੱਲਰ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਆਪਣੇ ਕਾਰਜਕਾਲ ਦੌਰਾਨ ਲੋਕਹਿੱਤਕਾਰੀ ਵਿਕਾਸ ਕਾਰਜ ਕੀਤੇ ਗਏ ਸਨ, ਲੋਕ ਉਨ੍ਹਾਂ ਤੋਂ ਕਾਫੀ ਪ੍ਰਭਾਵਿਤ ਦਿਖਾਈ ਦੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਇੱਕ ਵਾਰ ਫਿਰ ਤੋਂ ਪੰਜਾਬ ਅੰਦਰ ਕਾਂਗਰਸ ਦੀ ਵੱਡੀ ਬਹੁਮਤ ਨਾਲ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਸਰਪੰਚ ਸਾਰਜ ਸਿੰਘ ਦਾਸੂਵਾਲ, ਸਰਪੰਚ ਮਨਜੀਤ ਸਿੰਘ ਗੱਬਰ, ਸਰਪੰਚ ਹਰਜੀਤ ਸਿੰਘ ਕਾਲੀਆ,ਚੇਅਰਮੈਨ ਰੇਸ਼ਮ ਸਿੰਘ ਨਵਾਦਾ, ਸਰਪੰਚ ਗੁਰਵਿੰਦਰ ਸਿੰਘ ਢਿੱਲੋਂ, ਸਰਪੰਚ ਸਤਪਾਲ ਸਿੰਘ, ਸਰਪੰਚ ਜਗਮਲ ਸਿੰਘ ਕਾਜੀ ਚੱਕ, ਸੁੱਖ ਮਹਿਮੂਦਪੁਰਾ, ਆਦਿ ਨਾਮਵਰ ਕਾਂਗਰਸੀ ਚਿਹਰੇ ਹਾਜ਼ਰ ਰਹੇ।