ਫੋਕਲੋਰ ਰਿਸਰਚ ਅਕੈਡਮੀ ਅੰਮ੍ਰਿਤਸਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਬਿਆਨ ਦਾ ਸਵਾਗਤ
ਅਕੈਡਮੀ ਵਾਹਗਾ ਬਾਰਡਰ ਖੋਲ੍ਹਣ ਦੀ ਕਰ ਰਹੀ ਹੈ ਪਿਛਲੇ 28 ਸਾਲਾਂ ਤੋਂ ਮੰਗ:- ਯਾਦਵ
ਸਰਾਏ ਅਮਾਨਤ ਖਾਂ, 12 ਜਨਵਰੀ, ਗੁਰਜਿੰਦਰ ਸਿੰਘ ਬਘਿਆੜੀ, ਜਗਰੂਪ ਸਿੰਘ ਐਮਾਂ
ਫੋਕਲੋਰ ਰਿਸਰਚ ਅਕੈਡਮੀ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ ਨੇ ਸੰਯੁਕਤ ਕਿਸਾਨ ਮੋਰਚੇ ਦੇ ਉਸ ਬਿਆਨ ਦਾ ਸਮਰਥਨ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਵਾਹਗਾ ਬਾਰਡਰ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸ੍ਰੀ ਯਾਦਵ ਨੇ ਕਿਹਾ ਕਿ ਅਕੈਡਮੀ ਪਿਛਲੇ 28 ਸਾਲਾਂ ਤੋਂ ਇਹ ਮੰਗ ਕਰ ਰਹੀ ਹੈ ਕਿ ਬਾਰਡਰ ਖੋਲ੍ਹਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਫਸਲਾਂ ਦਾ ਸਹੀ ਭਾਅ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਸਭਾ ਜਥੇਬੰਦੀਆਂ ਸਰਹੱਦ ਤੇ ਇਸੇ ਮੰਗ ਨੂੰ ਲੈ ਕੇ ਕਾਨਫਰੰਸਾਂ ਤੇ ਸੈਮੀਨਾਰ ਕਰ ਚੁੱਕੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੁਆਮੀ ਨਾਥਨ ਰਿਪੋਰਟ ਲਾਗੂ ਕਰੇ ਅਤੇ ਬਾਰਡਰ ਖੋਲ੍ਹਿਆ ਜਾਵੇ। ਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਇਸ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜ ਮਾਰਚ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਦੇ ਫੈਸਲੇ ਦਾ ਵੀ ਭਰਪੂਰ ਸਵਾਗਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਲਬਾਗ ਸਿੰਘ ਸਰਕਾਰੀਆ,ਗੁਰਜਿੰਦਰ ਸਿੰਘ ਬਘਿਆੜੀ, ਮਨਜੀਤ ਸਿੰਘ ਧਾਲੀਵਾਲ, ਹਰੀਸ਼ ਸਾਬਰੀ, ਕਰਮਜੀਤ ਕੌਰ ਜੱਸਲ, ਕਮਲ ਗਿੱਲ, ਜਸਵਿੰਦਰ ਕੌਰ ਜੱਸੀ, ਧਰਵਿੰਦਰ ਔਲਖ, ਸੁਖਬੀਰ ਭੁੱਲਰ, ਜਗਰੂਪ ਸਿੰਘ ਐਮਾਂ, ਐੱਸ ਪਰਸ਼ੋਤਮ, ਨਿਰੰਜਨ ਸਿੰਘ ਗਿੱਲ ਆਦਿ ਮੌਜੂਦ ਸਨ।